insert-headers-and-footers
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121jetpack
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121schema-and-structured-data-for-wp
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121web-stories
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121wp-smushit
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ (Punjab cabinet) ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਵਿੱਚ ਸਵੈ-ਵਿੱਤੀ ਪ੍ਰਾਈਵੇਟ ਐਮਿਟੀ ਯੂਨੀਵਰਸਿਟੀ (Amity University) ਦੀ ਸਥਾਪਨਾ ਲਈ ਬਿੱਲ ਨੂੰ ਕਾਨੂੰਨੀ ਰੂਪ ਦੇਣ ਵਾਸਤੇ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਮਿਊਂਸਪਲ ਚੋਣਾਂ ਲਈ ਚੋਣ ਜ਼ਾਬਤਾ ਅਮਲ ਵਿੱਚ ਹੋਣ ਕਰਕੇ ਪਹਿਲਾਂ, ਐਮਿਟੀ ਯੂਨੀਵਰਸਿਟੀ (Amity University) ਦੀ ਸਥਾਪਨਾ ਦਾ ਆਰਡੀਨੈਂਸ ਲਾਗੂ ਨਹੀਂ ਹੋ ਸਕਿਆ ਜਿਸ ਕਰਕੇ ਬਿੱਲ ਨੂੰ ਕਾਨੂੰਨੀ ਰੂਪ ਦੇਣ ਲਈ ਸਦਨ ਦੀ ਮਨਜ਼ੂਰੀ ਦੀ ਲੋੜ ਹੈ। ਇਹ ਯੂਨੀਵਰਸਿਟੀ ਆਈ.ਟੀ. ਸਿਟੀ, ਮੁਹਾਲੀ ਵਿਖੇ ਏਸੇ ਸਾਲ ‘ਚ ਕਾਰਜਸ਼ੀਲ ਹੋ ਜਾਵੇਗੀ।
‘ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ-2010’ ਦੇ ਤਹਿਤ ਪ੍ਰਵਾਨ ਹੋਈ ਇਹ ਯੂਨੀਵਰਸਿਟੀ 40.44 ਏਕੜ ਰਕਬੇ ਵਿੱਚ ਬਣੇਗੀ ਅਤੇ ਪੰਜ ਸਾਲਾਂ ਵਿੱਚ 664.32 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਵਿੱਚ ਸਾਲਾਨਾ 1500-2000 ਵਿਦਿਆਰਥੀ ਦਾਖ਼ਲਾ ਲੈਣਗੇ।
ਯੂਨੀਵਰਸਿਟੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਚਿੰਗ ਤੇ ਨਾਨ-ਟੀਚਿੰਗ ਦੇ ਅਮਲੇ ਦੀ ਭਰਤੀ ਕਰ ਸਕੇਗੀ। ਬਿੱਲ ਅਤੇ ਨਿਯਮਾਂ ਤੇ ਸ਼ਰਤਾਂ ਦੇ ਮੁਤਾਬਕ ਪੰਜਾਬ ਸਰਕਾਰ (Punjab Government) ਨੇ ਐਮਿਟੀ ਯੂਨੀਵਰਸਿਟੀ (Amity University) ਵਿੱਚ ਪੰਜਾਬ ਦੇ ਵਿਦਿਆਰਥੀਆਂ ਲਈ 15 ਫੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ ਵਿੱਚੋਂ 5 ਫੀਸਦੀ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣੀ ਲਾਜ਼ਮੀ ਹੋਵੇਗੀ।
ਮੁਹਾਲੀ ਵਿੱਚ ਮਿਆਰੀ ਸਿੱਖਿਆ ਅਤੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਿਆਉਣ ਦੀ ਉਮੀਦ ਨਾਲ ਇਹ ਯੂਨੀਵਰਸਿਟੀ ਅਜਿਹੀ ਬਹ-ਅਨੁਸ਼ਾਸਨੀ ਸੰਸਥਾ ਹੋਵੇਗਾ ਜਿਸ ਵਿੱਚ ਵੱਖ-ਵੱਖ ਵਿਭਾਗ ਜਿਵੇਂ ਕਿ ਇੰਜੀਅਨਰਿੰਗ, ਕੰਪਿਊਟਰ/ਆਈ.ਟੀ., ਕਮਿਊਨੀਕੇਸ਼ਨ, ਕਾਮਰਸ, ਮੈਨੇਜਮੈਂਟ, ਮਨੋਵਿਗਿਆਨ, ਲਿਬਰਲ ਆਰਟ, ਇੰਗਲਿਸ਼ ਲਿਟਰੇਚਰ ਆਦਿ ਹੋਣਗੇ।
ਜ਼ਿਕਰਯੋਗ ਹੈ ਕਿ ਰਿਤਨੰਦ ਬੈਲਵਦ ਐਜੂਕੇਸ਼ਨ ਫਾਊਂਡੇਸ਼ਨ, ਨਵੀਂ ਦਿੱਲੀ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੀ ਆਈ.ਟੀ.ਸਿਟੀ ਦੇ ਸੈਕਟਰ-82 ਅਲਫਾ ਦੇ ਡੀ ਬਲਾਕ ਵਿੱਚ ਐਮਿਟੀ ਯੂਨੀਵਰਸਿਟੀ (Amity university) ਸਥਾਪਤ ਕਰਨ ਦੀ ਤਜਵੀਜ਼ ਪ੍ਰਾਪਤ ਹੋਈ ਸੀ। ਤਜਵੀਜ਼ ਨੂੰ ਵਿਚਾਰਨ ਅਤੇ ‘ਪੰਜਾਬ ਪ੍ਰਾਈਵੇਟ ਯੂਨੀਵਰਸਿਟੀਜ਼ ਪਾਲਿਸੀ-2010’ ਦੇ ਉਪਬੰਧਾਂ ਮੁਤਾਬਕ ਲੋੜੀਂਦੀ ਪ੍ਰਕ੍ਰਿਆ ਨੂੰ ਅਪਣਾਉਣ ਤੋਂ ਬਾਅਦ 18 ਫਰਵਰੀ, 2020 ਨੂੰ ਸਬੰਧਤ ਸੰਸਥਾ ਨੂੰ ਸਹਿਮਤੀ ਪੱਤਰ ਜਾਰੀ ਕੀਤਾ ਗਿਆ ਸੀ।
ਮੁਹਾਲੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਨੂੰ ਸਿੱਖਿਆ ਅਤੇ ਆਈ.ਟੀ. ਧੁਰੇ ਵਜੋਂ ਸਥਾਪਤ ਕਰਨ ਲਈ ਪੰਜਾਬ ਸਰਕਾਰ ਦਾ ਇਹ ਸਾਰਥਕ ਉਪਰਾਲਾ ਹੈ।
ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi News) ਫੇਸਬੁੱਕ, ਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.
This website uses cookies.