insert-headers-and-footers
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121jetpack
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121schema-and-structured-data-for-wp
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121web-stories
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121wp-smushit
domain was triggered too early. This is usually an indicator for some code in the plugin or theme running too early. Translations should be loaded at the init
action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121ਪੰਜਾਬ (Punjab) ਵਿਚ ਜਿਨਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (Manual Driving License) ਬਣੇ ਹੋਏ ਹਨ, ਉਹ ਹੁਣ ਆਪਣੇ ਡਰਾਈਵਿੰਗ ਲਾਇਸੰਸ (driving license) ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ (Digital driving license) ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ ‘ਚੋਂ ਜਾਂ ਕਿਸੇ ਵੀ ਸਥਾਨ ਤੋਂ ਆਨਲਾਈਨ ਅਪਲਾਈ ਕਰਕੇ ਡਿਜ਼ੀਟਲ ਡਰਾਈਵਿੰਗ ਲਾਇਸੰਸ (Digital Driving license) ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ (Punjab State Transport commissioner) ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਜਨਤਕ ਮੈਨੂਅਲ ਡਰਾਈਵਿੰਗ ਲਾਇਸੰਸ (Manual Driving License) ਧਾਰਕਾਂ ਨੂੰ ‘ਸਾਰਥੀ ਵੈੱਬ ਐਪਲੀਕੇਸ਼ਨ’ ‘ਤੇ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਹਾਸਲ ਨਹੀਂ ਹੁੰਦੀਆਂ ਹਨ ਅਤੇ ਅਜਿਹੇ ਲਾਇਸੰਸਾਂ ਨੂੰ ਤਸਦੀਕ ਕਰਨ ਸਮੇਂ ਵੀ ਮੁਸ਼ਕਿਲ ਆਉਂਦੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿੱਕਤਾਂ ਨੂੰ ਦੂਰ ਕਰਨ ਲਈ ਅਤੇ ਮੈਨੂਅਲ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ (Manual Driving License Holders) ਆਪਣੇ ਲਾਇਸੰਸ ਡਿਜ਼ੀਟਲ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਤਰੀਕੇ ਨਾਲ ਦਸਤੀ ਰੂਪ ਵਿਚ ਕਾਪੀਆਂ ‘ਤੇ ਬਣੇ ਜਾਂ ਬਿਨਾਂ ਚਿੱਪ ਤੋਂ ਪ੍ਰਿੰਟਿਡ ਡਰਾਈਵਿੰਗ ਲਾਇਸੰਸਾਂ ਨੂੰ ਹੁਣ ‘ਸਾਰਥੀ ਵੈੱਬ ਐਪਲੀਕੇਸ਼ਨ’ ਜ਼ਰੀਏ ਅੱਪਗ੍ਰੇਡ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ‘ਵਾਹਨ ਅਤੇ ਸਾਰਥੀ ਐਪਲੀਕੇਸ਼ਨਾਂ’ ਦੇ ਲਾਗੂ ਹੋਣ ਤੋਂ ਪਹਿਲਾਂ ਡਰਾਈਵਿੰਗ ਲਾਇਸੰਸ ਹੱਥੀਂ ਜਾਰੀ ਕੀਤੇ ਜਾ ਰਹੇ ਸਨ।
ਡਾ. ਅਮਰਪਾਲ ਨੇ ਕਿਹਾ ਕਿ ਪਹਿਲਾਂ ਲਾਇਸੰਸ ਪ੍ਰਾਪਤ ਕਰਨ ਲਈ ਸਬੰਧਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈਪੱਤਰ ਅਤੇ ਦਸਤਾਵੇਜਾਂ ਨਾਲ ਕਈ ਵਾਰ ਦਫ਼ਤਰਾਂ ਵਿਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ।
ਉਨ੍ਹਾਂ ਕਿਹਾ ਕਿ ਅਜਿਹੀਆਂ ਮੁਸ਼ਕਲਾਂ ਨਾਲ ਨਜਿੱਠਣ ਅਤੇ ਲੋਕਾਂ ਦੀ ਸਹੂਲਤ ਲਈ ਸਾਰਥੀ ਡਾਟਾ ਬੇਸ ਵਿਚ ਡਰਾਈਵਿੰਗ ਲਾਇਸੰਸਾਂ ਨੂੰ ਅਪਡੇਟ ਕਰਨ ਲਈ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਰਥੀ ਵੈੱਬ ਐਪਲੀਕੇਸ਼ਨ ਵਿਚ ਨਵੀਂ ਵਿਵਸਥਾ ਸ਼ੁਰੂ ਹੋਣ ਨਾਲ ਬਿਨੈਕਾਰ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਈ ਘਰ ਤੋਂ ਹੀ ਅਪਲਾਈ ਕਰ ਸਕਦਾ ਹੈ ਅਤੇ ਸਬੰਧਤ ਅਥਾਰਟੀ ਵੱਲੋਂ ਤਸਦੀਕ ਕਰਨ ਅਤੇ ਪ੍ਰਵਾਨਗੀ ਤੋਂ ਬਾਅਦ ਆਪਣੇ ਵੇਰਵਿਆਂ ਨੂੰ ਡਾਟਾ ਬੇਸ ‘ਤੇ ਆਨਲਾਈਨ ਰਜਿਸਟਰ ਕਰਵਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਾਰਥੀ ਵੈੱਬ ਐਪਲੀਕੇਸ਼ਨ (Sarathi web application) ਵਿਚ ਅਪਲਾਈ ਕਰਨ ਲਈ ਡਰਾਈਵਿੰਗ ਲਾਇਸੰਸ ਧਾਰਕਾਂ ਨੂੰ http://www.sarathi.parivahan.gov.in ਜਾਂ ਮੋਬਾਈਲ ਐਪ ਐਮਪਰਿਵਾਹਨ ‘ਤੇ ਜਾ ਕੇ ਇਹ ਵੇਖਣਾ ਪਵੇਗਾ ਕਿ ਉਸ ਦਾ ਵੇਰਵਾ ਸਾਰਥੀ ਐਪ ਵਿਚ ਉਪਲਬੱਧ ਹੈ ਜਾਂ ਨਹੀਂ। ਜੇ ਬਿਨੈਕਾਰ ਦੇ ਵੇਰਵੇ ਸਾਰਥੀ ਡਾਟਾਬੇਸ ਵਿੱਚ ਨਹੀਂ ਹਨ ਤਾਂ ਬਿਨੈਕਾਰ http://www.punjabtransport.org ਜਾਂ http://www.sarathi.parivahan.gov.in ‘ਤੇ ਜਾ ਕੇ ਵੇਰਵੇ ਅੱਪਡੇਟ ਕਰ ਸਕੇਗਾ ਅਤੇ ਲੋੜੀਂਦੇ ਦਸਤਾਵੇਜਾਂ ਨਾਲ ਆਪਣੇ ਮੈਨੂਅਲ ਡਰਾਈਵਿੰਗ ਲਾਇਸੰਸ (Manual Driving License) ਦੀ ਸਕੈਨ ਕਾਪੀ ਜਮ੍ਹਾਂ ਕਰੇਗਾ।
ਡਾ. ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸਬੰਧਤ ਕਲਰਕ ਬਿਨੈਕਾਰ ਵੱਲੋਂ ਅੱਪਲੋਡ ਕੀਤੇ ਦਸਤਾਵੇਜਾਂ ਦੀ ਤਸਦੀਕ ਕਰੇਗਾ ਅਤੇ ਇਸ ਨੂੰ ਮੰਜ਼ੂਰੀ ਲਈ ਲਾਇਸੰਸਿੰਗ ਤੇ ਰਜਿਸਟਰਿੰਗ ਅਥਾਰਟੀ ਨੂੰ ਭੇਜੇਗਾ।
ਡਿਜ਼ੀਟਲ ਫਾਈਲ ਅਤੇ ਨੱਥੀ ਕੀਤੇ ਰਿਕਾਰਡ ਦੇ ਅਧਾਰ ‘ਤੇ ਸਬੰਧਤ ਅਥਾਰਟੀ ਤੁਰੰਤ ਬਿਨੈਪੱਤਰ ਨੂੰ ਮੰਜ਼ੂਰ ਜਾਂ ਨਾ-ਮੰਜ਼ੂਰ ਕਰੇਗਾ। ਇੱਕ ਵਾਰ ਬਿਨੈਪੱਤਰ ਨੂੰ ਪ੍ਰਵਾਨਗੀ ਮਿਲਣ ਬਾਅਦ ਲਾਇਸੰਸ ਧਾਰਕ ਐਮਪਰਿਵਾਹਨ ਮੋਬਾਈਲ ਐਪ ਜਾਂ ਡਿਜੀਲਾਕਰ ਵਿੱਚ ਡਰਾਈਵਿੰਗ ਲਾਇਸੰਸ ਡਾਊਨਲੋਡ ਕਰਨ ਯੋਗ ਹੋ ਜਾਵੇਗਾ। ਬਿਨੈਕਾਰ ਨੂੰ ਸਮਾਰਟ ਕਾਰਡ ਡਰਾਇਵਿੰਗ ਲਾਇਸੰਸ ਵੀ ਜਾਰੀ ਕੀਤਾ ਜਾਵੇਗਾ।
ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ( Punjab state transport commissioner) ਨੇ ਅੱਗੇ ਦੱਸਿਆ ਕਿ ਡੀਲਿੰਗ ਕਲਰਕ ਤੋਂ ਲੌਗਇਨ ਆਈ.ਡੀਜ਼. ਵਿੱਚ ਡਾਟਾਬੇਸ ‘ਚ ਸੋਧ ਕਰਨ ਦੀ ਅਥਾਰਟੀ ਲੈ ਲਈ ਗਈ ਹੈ ਤਾਂ ਜੋ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਅੰਕੜਿਆਂ ਵਿਚ ਕੋਈ ਫੇਰਬਦਲ ਨਾ ਕੀਤਾ ਜਾ ਸਕੇ। ਸਾਰਥੀ ਦੇ ਇਸ ਮੋਡੀਊਲ ਦੇ ਲਾਗੂ ਹੋਣ ਨਾਲ ਬਿਨੈਕਾਰ ਨੂੰ ਸਿਰਫ਼ ਇਕ ਵਾਰ ਬਾਇਓਮੈਟ੍ਰਿਕ (ਫੋਟੋਗ੍ਰਾਫ਼ ਅਤੇ ਦਸਤਖ਼ਤਾਂ) ਲਈ ਹੀ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਹੈ। ਸਾਰੀ ਪ੍ਰਕਿਰਿਆ ਨੂੰ ਮੁਕੰਮਲ ਹੋਣ ਵਿਚ 14 ਦਿਨਾਂ ਤੋਂ ਵੱਧ ਸਮਾਂ ਨਹੀਂ ਲੱਗੇਗਾ।
ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ( Punjab state transport commissioner)ਨੇ ਅੱਗੇ ਕਿਹਾ ਕਿ ਇਹ ਮੁਹਿੰਮ ਵਿਭਾਗ ਨੂੰ ਆਪਣੇ ਡਿਜੀਟਲਾਈਜਡ ਡਾਟਾ ਬੇਸ ਨੂੰ ਬਿਹਤਰ ਬਣਾਉਣ, ਨਕਲੀ ਡਰਾਈਵਿੰਗ ਲਾਇਸੰਸਾਂ ਨੂੰ ਖ਼ਤਮ ਕਰਨ ਅਤੇ ਜਨਤਾ ਲਈ ਸੇਵਾਵਾਂ ਦੀ ਉਪਲੱਬਧਤਾ ਨੂੰ ਸੁਖਾਲਾ ਬਣਾਉਣ ਵਿੱਚ ਸਹਾਇਤਾ ਕਰੇਗੀ। ਜ਼ਿਕਰਯੋਗ ਹੈ ਕਿ ਵਾਹਨ ਅਤੇ ਸਾਰਥੀ ਵੈੱਬ ਐਪਲੀਕੇਸ਼ਨ (Sarathi web application), ਜੋ ਸੜਕ ਆਵਾਜਾਈ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਦੀ ਅਗਵਾਈ ਹੇਠ ਐਨ.ਆਈ.ਸੀ. ਵਲੋਂ ਤਿਆਰ ਕੀਤੀ ਗਈ ਹੈ, ਦੀ ਵਰਤੋਂ ਸੂਬੇ ਵਿਚ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸੰਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।”
ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi News) ਫੇਸਬੁੱਕ, ਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.
NewsThis website uses cookies.