insert-headers-and-footers domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131jetpack domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131schema-and-structured-data-for-wp domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131web-stories domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131wp-smushit domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131ਚੋਣ ਕਮਿਸ਼ਨ ਨੇ ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ (Assembly elections) ਕਰਾਉਣ ਦੇ ਕਾਰਜਕ੍ਰਮ ਦੀ ਘੋਸ਼ਣਾ ਕੀਤੀ ਹੈ।
ਚੋਣ ਕਮਿਸ਼ਨ (Election Commission) ਨੇ ਕਿਹਾ, ‘ਚੋਣ ਤਰੀਕਾਂ ਦੀ ਘੋਸ਼ਣਾ ਤੋਂ ਤੁਰੰਤ ਬਾਅਦ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ।’
ਇਨ੍ਹਾਂ ਚੋਣਾਂ ਦੌਰਾਨ ਕੁੱਲ 824 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣਗੀਆਂ। CEC ਨੇ ਕਿਹਾ ਕਿ 18.68 ਕਰੋੜ ਵੋਟਰ ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ, ਅਸਾਮ ਅਤੇ ਪੁਡੂਚੇਰੀ ਦੇ 2.7 ਲੱਖ ਪੋਲਿੰਗ ਸਟੇਸ਼ਨਾਂ ‘ਤੇ ਵੋਟ ਪਾਉਣਗੇ।
ਪੋਲਿੰਗ ਦਾ ਸਮਾਂ ਕੋਵਿਡ -19 ਦੇ ਕਾਰਨ 1 ਘੰਟਾ ਵਧਾਇਆ ਜਾਵੇਗਾ। ਇਸ ਦੇ ਨਾਲ ਹੀ Covid19 ਕਾਰਣ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਦੋ ਵਿਅਕਤੀਆਂ ਅਤੇ ਦੋ ਵਾਹਨਾਂ ਦੀ ਆਗਿਆ ਮਿਲੇਗੀ, ਉਮੀਦਵਾਰ ਸਮੇਤ 5 ਵਿਅਕਤੀ ਹੀ ਘਰ ਘਰ ਜਾ ਕੇ ਪ੍ਰਚਾਰ ਕਰ ਸਕਣਗੇ, 5 ਵਾਹਨਾਂ ਦੇ ਕਾਫਲੇ ਨੂੰ ਰੋਡ ਸ਼ੋਅ ਕਰਨ ਦੀ ਆਗਿਆ ਹੋਵੇਗੀ।
ਚੋਣਾਂ ਦੌਰਾਨ CAPF ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ਕਿ ਸਾਰੇ ਨਾਜ਼ੁਕ, ਕਮਜ਼ੋਰ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਕਾਫੀ ਗਿਣਤੀ ਵਿਚ CAPF ਤਾਇਨਾਤ ਕੀਤੇ ਜਾਣਗੇ।
ਪੱਛਮੀ ਬੰਗਾਲ (West Bengal) ‘ਚ ਅੱਠ ਪੜਾਵਾਂ ‘ਚ ਚੋਣਾਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਵਿਚ 8 ਪੜਾਵਾਂ ਵਿਚ ਵੋਟਾਂ ਪਾਈਆਂ ਜਾਣਗੀਆਂ ਅਤੇ ਨਤੀਜੇ ਚਾਰ ਹੋਰ ਰਾਜਾਂ ਦੇ ਨਾਲ 2 ਮਈ ਨੂੰ ਆਉਣਗੇ। ਚੋਣ ਕਮਿਸ਼ਨ ਅਨੁਸਾਰ ਪੱਛਮੀ ਬੰਗਾਲ ਵਿੱਚ 1 ਲੱਖ ਇੱਕ ਹਜ਼ਾਰ 916 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ।
ਪਹਿਲੇ ਪੜਾਅ ਲਈ ਵੋਟਿੰਗ 27 ਮਾਰਚ ਨੂੰ ਹੋਵੇਗੀ। ਦੂਜੇ ਪੜਾਅ ਲਈ 1 ਅਪ੍ਰੈਲ ਨੂੰ ਵੋਟਾਂ ਪੈਣੀਆਂ ਹਨ, ਤੀਜਾ ਪੜਾਅ 6 ਅਪ੍ਰੈਲ ਨੂੰ, ਚੌਥਾ ਪੜਾਅ 10 ਅਪ੍ਰੈਲ ਨੂੰ, ਪੰਜਵਾਂ ਪੜਾਅ 17 ਅਪ੍ਰੈਲ ਨੂੰ, ਛੇਵਾਂ ਪੜਾਅ 22 ਅਪ੍ਰੈਲ ਨੂੰ, ਸੱਤਵਾਂ ਪੜਾਅ 26 ਅਪ੍ਰੈਲ ਨੂੰ ਅਤੇ ਅੱਠਵੇਂ ਪੜਾਅ ਲਈ 29 ਅਪ੍ਰੈਲ ਨੂੰ ਵੋਟਿੰਗ ਹੋਏਗੀ।
ਅਸਾਮ (Assam) ਵਿੱਚ ਤਿੰਨ ਪੜਾਵਾਂ ‘ਚ ਚੋਣਾਂਚੋਣ ਕਮਿਸ਼ਨ ਨੇ ਅਸਾਮ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਅਨੁਸਾਰ ਵਿਧਾਨ ਸਭਾ ਦੀਆਂ 126 ਸੀਟਾਂ ਦੀਆਂ ਚੋਣਾਂ ਤਿੰਨ ਪੜਾਵਾਂ ਵਿੱਚ ਹੋਣਗੀਆਂ।ਪਹਿਲੇ ਪੜਾਅ ਲਈ 27 ਮਾਰਚ ਨੂੰ ਵੋਟਿੰਗ ਹੋਵੇਗੀ। ਦੂਜੇ ਪੜਾਅ ਲਈ 1 ਅਪ੍ਰੈਲ ਅਤੇ 6 ਅਪ੍ਰੈਲ ਨੂੰ ਤੀਜੇ ਪੜਾਅ ਦੀਆਂ ਚੋਣਾਂ ਹੋਣਗੀਆਂ।ਅਸਾਮ ਵਿੱਚ 33 ਹਜ਼ਾਰ ਪੋਲਿੰਗ ਸਟੇਸ਼ਨ ਹੋਣਗੇ।ਪਿਛਲੀਆਂ ਚੋਣਾਂ ਦੇ ਮੁਕਾਬਲੇ ਰਾਜ ਵਿੱਚ ਤਕਰੀਬਨ 30 ਪ੍ਰਤੀਸ਼ਤ ਪੋਲਿੰਗ ਸਟੇਸ਼ਨਾਂ ਵਿੱਚ ਵਾਧਾ ਕੀਤਾ ਗਿਆ ਹੈ।
ਪੁਡੂਚੇਰੀ, ਕੇਰਲ ਅਤੇ ਤਾਮਿਲਨਾਡੂ ‘ਚ ਇੱਕੋ ਪੜਾਅ ‘ਚ ਚੋਣਾਂ- ਚੋਣ ਕਮਿਸ਼ਨ ਨੇ ਕਿਹਾ ਕਿ ਕੇਰਲ (Kerala) ਵਿਧਾਨ ਸਭਾ ਦੀਆਂ 140 ਸੀਟਾਂ ਲਈ 6 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਕੇਰਲ (Kerala) ਵਿੱਚ ਮੌਜੂਦਾ ਸਰਕਾਰ ਦਾ ਕਾਰਜਕਾਲ 1 ਜੂਨ 2021 ਨੂੰ ਖ਼ਤਮ ਹੋ ਜਾਵੇਗਾ।
ਤਾਮਿਲਨਾਡੂ (Tamilnadu) ਵਿੱਚ ਕੁੱਲ 234 ਵਿਧਾਨ ਸਭਾ ਸੀਟਾਂ ਲਈ ਵੀ 6 ਅਪ੍ਰੈਲ ਨੂੰ ਹੀ ਵੋਟਿੰਗ ਹੋਏਗੀ। ਇੱਥੇ ਕਿਸੇ ਵੀ ਪਾਰਟੀ ਨੂੰ ਸੰਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਘੱਟੋ ਘੱਟ 118 ਸੀਟਾਂ ਦੀ ਜ਼ਰੂਰਤ ਹੁੰਦੀ ਹੈ। ਤਾਮਿਲਨਾਡੂ (Tamilnadu) ਵਿੱਚ ਮੌਜੂਦਾ ਸਰਕਾਰ ਦਾ ਕਾਰਜਕਾਲ 24 ਮਈ 2021 ਨੂੰ ਖ਼ਤਮ ਹੋਵੇਗਾ।
ਪੁਡੂਚੇਰੀ (Puducherry) ਦੀਆਂ 30 ਸੀਟਾਂ ਤੇ ਵੀ 6 ਅਪ੍ਰੈਲ ਨੂੰ ਹੀ ਵੋਟਿੰਗ ਹੋਏਗੀ। 30 ਮੈਂਬਰਾਂ ਦੇ ਇਸ ਕੇਂਦਰੀ ਸ਼ਾਸਤ ਪ੍ਰਦੇਸ਼ ਵਿੱਚ ਵਰਤਮਾਨ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਰਾਜ ਵਿਚ ਸੰਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਘੱਟੋ ਘੱਟ 17 ਸੀਟਾਂ ਦੀ ਜ਼ਰੂਰਤ ਹੈ।
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੇ ਅਨੁਸਾਰ, ਅਸਾਮ ‘ਚ 2016 ਦੀਆਂ ਵਿਧਾਨ ਸਭਾ ਚੋਣਾਂ ਵਿੱਚ 24,890 ਚੋਣ ਕੇਂਦਰ ਸਨ, ਪਰ 2021 ਵਿੱਚ ਚੋਣ ਕੇਂਦਰਾਂ ਦੀ ਗਿਣਤੀ 33,530 ਹੋਵੇਗੀ। ਸਾਲ 2016 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤਾਮਿਲਨਾਡੂ ਵਿੱਚ 66,007 ਚੋਣ ਕੇਂਦਰ ਸਨ, ਪਰ 2021 ਵਿੱਚ ਚੋਣ ਕੇਂਦਰਾਂ ਦੀ ਗਿਣਤੀ 88,936 ਹੋਵੇਗੀ।ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਕੇਰਲ ਵਿੱਚ 21,498 ਚੋਣ ਕੇਂਦਰ ਸਨ, ਪਰ ਹੁਣ ਚੋਣ ਕੇਂਦਰਾਂ ਦੀ ਗਿਣਤੀ ਵਧਕੇ 40,771 ਹੋਵੇਗੀ। ਪੱਛਮੀ ਬੰਗਾਲ ਵਿਚ ਵੀ ਸਾਲ 2016 ਵਿੱਚ 77,413 ਚੋਣ ਕੇਂਦਰ ਸਨ, ਹੁਣ ਇੱਥੇ ਵੀ ਚੋਣ ਕੇਂਦਰ ਦੀ ਗਿਣਤੀ ਵੱਧਕੇ 1,01,916 ਹੋਵੇਗੀ।
ਸੁਨੀਲ ਅਰੋੜਾ ਨੇ ਕਿਹਾ ਕਿ ਉਮੀਦਵਾਰ ਸਣੇ ਪੰਜ ਲੋਕਾਂ ਨੂੰ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਆਰਪੀਐਫ ਨੂੰ ਬੰਗਾਲ ਸਣੇ ਹੋਰ ਰਾਜਾਂ ਵਿੱਚ ਵੀ ਤਾਇਨਾਤ ਕੀਤਾ ਜਾਵੇਗਾ। ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਸੀਆਰਪੀਐਫ ਦੇ ਜਵਾਨ ਸਾਰੇ ਸੰਵੇਦਨਸ਼ੀਲ ਬੂਥਾਂ ‘ਤੇ ਤਾਇਨਾਤ ਹੋਣਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ ਭਰਨ ਲਈ ਆਨਲਾਈਨ ਸਹੂਲਤ ਵੀ ਹੋਵੇਗੀ।
ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi News) ਫੇਸਬੁੱਕ, ਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.
This website uses cookies.