Notice: Function _load_textdomain_just_in_time was called incorrectly. Translation loading for the insert-headers-and-footers domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the jetpack domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the schema-and-structured-data-for-wp domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the web-stories domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the wp-smushit domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6121
ਮੁੱਖ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 2625 ਟੈਬਲੇਟਸ ਦੀ ਵੰਡ : Punjab CM distributed 2625 tablets and inaugurated 1467 smart schools -
X

ਮੁੱਖ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 2625 ਟੈਬਲੇਟਸ ਦੀ ਵੰਡ : Punjab CM distributed 2625 tablets and inaugurated 1467 smart schools

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amrinder Singh) ਨੇ ਸ਼ਨਿਚਰਵਾਰ ਨੂੰ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (Mission 100 percent) ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਮਾਰਟ ਸਕੂਲਾਂ ਦਾ ਵਰਚੁਅਲ (Online) ਢੰਗ ਨਾਲ ਉਦਘਾਟਨ ਕੀਤਾ।

ਇਸ ਵਰਚੁਅਲ ਸਮਾਗਮ (virtual program) ਦੌਰਾਨ Punjab CM ਨਾਲ 4000 ਤੋਂ ਵੱਧ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜੁੜੇ ਅਤੇ ਵੈਬਐਕਸ, Facebook ਤੇ YouTube ਰਾਹੀਂ ਸੂਬੇ ਦੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਨਾਨ ਟੀਚਿੰਗ ਅਮਲੇ ਦੇ ਮੈਂਬਰ ਵੀ ਜੁੜੇ। ਮੁੱਖ ਮੰਤਰੀ ਨੇ ਇਸ ਮੌਕੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ।

Punjab chief minister Captain Amrinder Singh

ਇਸ ਪੱਖ ਵੱਲ ਇਸ਼ਾਰਾ ਕਰਦੇ ਹੋਏ ਕਿ ਉਨ੍ਹਾਂ ਦੀ ਪੰਜਾਬ ਸਰਕਾਰ (Punjab Government) ਵੱਲੋਂ 14064 ਠੇਕੇ ਉਤੇ ਰੱਖੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਅਧਿਆਪਕਾਂ ਦੀ ਭਲਾਈ ਹਿੱਤ ਚੁੱਕੇ ਗਏ ਕਈ ਕਦਮਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮਹਿਲਾ ਸਰੀਰਕ ਸਿੱਖਿਆ ਅਧਿਆਪਕਾਵਾਂ ਜੋ ਕਿ 50 ਵਰ੍ਹਿਆਂ ਦੀ ਉਮਰ ਤੋਂ ਘੱਟ ਹਨ, ਨੂੰ ਸਵੈ ਰੱਖਿਆ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਰਾਟੇ ਦੀ ਸਿਖਲਾਈ ਦੇਣ ਦੇ ਸਮਰੱਥ ਬਣਾਇਆ ਜਾ ਸਕੇ।

ਅੱਜ ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amrinder Singh) ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬੀ ਭਾਸ਼ਾ (Punjabi language) ਦੇ ਪ੍ਰਚਾਰ ਅਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ, ਜੋ ਕਿ ਫੰਡਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ, ਦੀ ਮੁੜ ਸੁਰਜੀਤੀ ਲਈ ਇਕ ਵਿਸਥਾਰਤ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਪਟਿਆਲਾ ਦੇ ਪੰਜਾਬੀ ਨਾਲ ਗੂੜ੍ਹੇ ਰਿਸ਼ਤੇ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀ, ਪਟਿਆਲਾ ਦੀ ਸਰਕਾਰੀ ਭਾਸ਼ਾ ਫਾਰਸੀ ਦੀ ਥਾਂ 1940 ਵਿੱਚ ਹੀ ਬਣ ਗਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ (Maharaja Bhupinder Singh) ਨੇ 1938 ਵਿੱਚ ਪਹਿਲਾ ਪੰਜਾਬੀ ਟਾਈਪਰਾਈਟਰ ਬਣਾਇਆ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM minister Captain Amrinder Singh) ਨੇ ਇਹ ਵੀ ਦੱਸਿਆ ਕਿ ਪੰਜਾਬੀ ਨੂੰ ਕੈਨੇਡਾ ਅਤੇ ਯੂ.ਕੇ. ਵਿੱਚ ਅਧਿਕਾਰਤ ਭਾਸ਼ਾ ਦਾ ਦਰਜਾ ਮਿਲ ਚੁੱਕਾ ਹੈ ਜਿੱਥੇ ਕਿ ਪੰਜਾਬੀ ਮੂਲ (Punjabi origin) ਦੇ ਲੋਕ ਵੱਡੀ ਗਿਣਤੀ ਵਿੱਚ ਵਸਦੇ ਹਨ। ਇਸ ਤਰ੍ਹਾਂ ਆਲਮੀ ਪੱਧਰ ਉਤੇ ਪੰਜਾਬੀ ਨੂੰ ਮਾਨਤਾ ਮਿਲ ਚੁੱਕੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਉਤੇ ਮੁਕਾਬਲੇ ਲਈ ਤਿਆਰ ਹੋਣ ਹਿੱਤ ਅੰਗਰੇਜ਼ੀ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ਦੀ ਵੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ (Punjabi Language) ਹਰੇਕ ਪੰਜਾਬੀ ਵਿਅਕਤੀ ਦੇ ਦਿਲਾਂ ਅਤੇ ਮਨਾਂ ਵਿੱਚ ਵਸਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ 3.7 ਲੱਖ ਵਿਦਿਆਰਥੀਆਂ ਨੇ ਅੰਗਰੇਜ਼ੀ ਮਾਧਿਅਮ ਨੂੰ ਚੁਣਿਆ ਹੈ।

ਕੋਵਿਡ ਦੀ ਸਥਿਤੀ ਕਾਰਨ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਵੱਲ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amrinder Singh) ਨੇ ਕਿਹਾ ਕਿ ਮਿਸ਼ਨ ਸ਼ਤ ਪ੍ਰਤੀਸ਼ਤ ਦਾ ਮਕਸਦ ਸਕੂਲਾਂ ਵਿੱਚ ਈ-ਬੁੱਕਸ, ਐਜੂਸੈਟ ਲੈਕਚਰਾਂ, ਈ-ਕੰਟੈਂਟ ਅਤੇ ਜ਼ੂਮ ਐਪ, ਰੇਡੀਓ ਚੈਨਲ, ਟੀ.ਵੀ. ਲੈਕਟਰਾਂ ਦੇ ਪ੍ਰਸਾਰਨ, ਖਾਨ ਅਕੈਡਮੀ ਦੇ ਲੈਕਚਰਾਂ ਅਤੇ ਅਧਿਆਪਕਾਂ ਦੁਆਰਾ ਤਿਆਰ ਵੀਡਿਓ ਲੈਕਚਰਾਂ ਰਾਹੀਂ ਡਿਜੀਟਲ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amrinder singh) ਨੇ ਅੱਗੇ ਦੱਸਿਆ ਕਿ ਇਸ ਮਿਸ਼ਨ ਨਾਲ ਸਰਕਾਰੀ ਸਕੂਲਾਂ, ਜਿਨ੍ਹਾਂ ਨੇ ਬੀਤੇ ਤਿੰਨ ਵਰ੍ਹਿਆਂ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਦੇ ਰੁਝਾਨ ਨੱਥ ਪਾਉਣ ਦੇ ਪੰਜਾਬ ਸਰਕਾਰ (Punjab Government) ਦੇ ਫੈਸਲੇ ਮੁਤਾਬਕ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ, ਦਾ ਪੱਧਰ ਸੁਧਾਰਨ ਵਿੱਚ ਬਹੁਤ ਮੱਦਦ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2017 ਦੀ ਸ਼ੁਰੂਆਤ ਵਿੱਚ ਕਰਵਾਏ ਗਏ ਇਕ ਕੌਮੀ ਪ੍ਰਾਪਤੀਆਂ ਬਾਰੇ ਸਰਵੇਖਣ ਵਿੱਚ ਇਹ ਸਾਹਮਣੇ ਆਇਆ ਸੀ ਕਿ ਪੰਜਾਬ (Punjab) ਦੀ ਕਾਰਗੁਜ਼ਾਰੀ ਇਸ ਖੇਤਰ ਵਿੱਚ ਉਮੀਦਾਂ ਮੁਤਾਬਕ ਨਹੀਂ ਰਹੀ।

ਇਹੋ ਕਾਰਨ ਹੈ ਕਿ ਪੰਜਾਬ ਸਰਕਾਰ (Punjab Government) ਵੱਲੋਂ ਕੀਤੀ ਗਈ ਸਖਤੀ ਕਾਰਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਕਾਫੀ ਸੁਧਾਰ ਵੇਖਣ ਨੂੰ ਮਿਲਿਆ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵੱਲ ਵਿਦਿਆਰਥੀਆਂ ਵੱਲੋਂ ਮੁਹਾਰਾਂ ਮੋੜਨਾ ਉਨ੍ਹਾਂ ਦੀ ਸਰਕਾਰ ਦੀ ਪ੍ਰਾਪਤੀਆਂ ਵਿੱਚੋਂ ਸਭ ਤੋਂ ਪ੍ਰਮੁੱਖ ਹੈ ਅਤੇ ਬੀਤੇ ਲਗਾਤਾਰ ਦੋ ਵਰ੍ਹਿਆਂ ਦੌਰਾਨ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪ੍ਰਾਈਵੇਟ ਸਕੂਲਾਂ ਤੋਂ ਬੋਰਡ ਪ੍ਰੀਖਿਆਵਾਂ ਪੱਖੋਂ ਕਾਫੀ ਬਿਹਤਰ ਰਹੀ ਹੈ।

ਸਮਾਰਟ ਸਕੂਲਾਂ (smart schools) ਵੱਲੋਂ ਪੰਜਾਬ ਵਿੱਚ ਸਿੱਖਿਆ (Education in Punajb) ਦੇ ਪੱਧਰ ਨੂੰ ਸੁਧਾਰਨ ਹਿੱਤ ਪਾਏ ਗਏ ਯੋਗਦਾਨ ਨੂੰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੇ 19107 ਸਰਕਾਰੀ ਸਕੂਲਾਂ ਵਿੱਚੋਂ ਮੌਜੂਦਾ ਸਮੇਂ 6832 ਸਮਾਰਟ ਸਕੂਲ ਹਨ ਜਿਨ੍ਹਾਂ ਵਿੱਚ ਅੱਜ 1467 ਹੋਰ ਸਮਾਰਟ ਸਕੂਲਾਂ ਦਾ ਵਾਧਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਕੀ ਬਚਦੇ ਸਕੂਲਾਂ ਨੂੰ ਵੀ ਸਮਾਰਟ ਸਕੂਲ ਬਣਾਉਣ ਲਈ ਛੇਤੀ ਹੀ 13859 ਪ੍ਰੋਜੈਕਟਰ ਪ੍ਰਦਾਨ ਕਰ ਦਿੱਤੇ ਜਾਣਗੇ ਅਤੇ ਸਕੂਲਾਂ ਦੀ ਡਿਜੀਟਾਈਜੇਸ਼ਨ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਪੰਜਾਬ (Punjab) ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ 8393 ਅਸਾਮੀਆਂ ਦਾ ਇਸ਼ਤਿਹਾਰ ਦੇ ਦਿੱਤਾ ਗਿਆ, ਪਰ ਹੋਰ ਵੀ ਅਸਾਮੀਆਂ ਛੇਤੀ ਹੀ ਭਰੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਾਲ 2017 ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਲੈ ਕੇ ਹੁਣ ਤੱਕ ਪੰਜਾਬ (Punjab) ਵਿੱਚ ਸਿੱਖਿਆ ਦੇ ਸੁਧਾਰਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ (Punjab) ਦੇਸ਼ ਦਾ ਅਜਿਹਾ ਪਹਿਲਾ ਸੂਬਾ ਸੀ ਜਿਸ ਨੇ ਸਾਲ 2010 ਵਿੱਚ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਦਾ ਅਧਿਕਾਰ ਨੀਤੀ ਤਹਿਤ ਪ੍ਰੀ-ਪ੍ਰਾਇਮਰੀ ਸਕੂਲ ਸਿੱਖਿਆ ਨੂੰ ਅਮਲੀ ਜਾਮਾ ਪਹਿਨਾਇਆ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ (Government schools) ਵਿੱਚ ਇਨ੍ਹਾਂ ਕਦਮਾਂ ਕਾਰਨ ਹੀ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਅਤੇ ਸੂਬਾ ਸਰਕਾਰ ਦੇ ਸਕੂਲਾਂ ਨੇ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਵਰ੍ਹੇ 13.48 ਫੀਸਦੀ ਵੱਧ ਦਾਖਲੇ ਕੀਤੇ ਹਨ ਜੋ ਕਿ ਸਰਕਾਰੀ ਸਕੂਲਾਂ ਲਈ ਮਾਣ ਵਾਲੀ ਗੱਲ ਹੈ।
ਸ੍ਰੀ ਸਿੰਗਲਾ ਨੇ ਅੱਗੇ ਜਾਣਕਾਰੀ ਦਿੱਤੀ ਕਿ ਅਧਿਆਪਕਾਂ ਦੇ ਆਨਲਾਈਨ ਤਬਾਦਲਿਆਂ ਦੀ ਨੀਤੀ ਵੀ ਸਰਕਾਰ ਵੱਲੋਂ ਅਪਣਾਈ ਗਈ ਹੈ ਅਤੇ ਮੈਰਿਟ ਅਨੁਸਾਰ ਵੱਖੋ-ਵੱਖ ਮਾਪਦੰਡਾਂ ਉਤੇ ਵਿਚਾਰ ਕਰਦੇ ਹੋਏ ਬੀਤੇ ਵਰ੍ਹੇ 7300 ਤਬਾਦਲੇ ਕੀਤੇ ਗਏ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਰਾਹੀਂ ਅਧਿਆਪਕਾਂ ਦੀ ਸਿੱਧੀ ਭਰਤੀ ਸ਼ੁਰੂ ਕੀਤੀ ਗਈ ਹੈ ਅਤੇ ਇਹ ਵੀ ਕਿਹਾ ਕਿ 14000 ਆਰਜ਼ੀ ਅਧਿਆਪਕਾਂ ਦੀ ਸੇਵਾਵਾਂ ਵੀ ਰੈਗਲੂਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੇ ਕਦਮਾਂ ਕਰਕੇ ਪੰਜਾਬ (Punjab) ਦੇ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉਚਾ ਲਿਜਾਣ ਵਿੱਚ ਮੱਦਦ ਮਿਲੀ ਹੈ। ਸਿੱਖਿਆ ਮੰਤਰੀ ਨੇ ਕੋਵਿਡ ਦੇ ਸਮੇ ਦੌਰਾਨ ਆਨਲਾਈਨ ਸਿੱਖਿਆ, ਮਿਡ ਡੇਅ ਮੀਲ ਮੁਹੱਈਆ ਕਰਵਾਉਣ ਅਤੇ ਕਿਤਾਬਾਂ ਦੀ ਵੰਡ ਆਦਿ ਵਰਗੇ ਅਹਿਮ ਕਾਰਜ ਨੇਪਰੇ ਚਾੜ੍ਹ ਕੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਲਈ ਸਮੂਹ ਅਧਿਆਪਕਾਂ ਅਤੇ ਹੋਰ ਅਮਲੇ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਪੰਜਾਬ (Punjab) ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਭਾਸ਼ਾ (Punjabi Language) ਦੇ ਪ੍ਰਚਾਰ ਬਾਰੇ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਕਿਹਾ ਕਿ ਪੰਜਾਬੀ ਭਾਸ਼ਾ (Punjabi Language) ਦੇ ਇਸਤੇਮਾਲ ਨੂੰ ਹੱਲਾਸ਼ੇਰੀ ਦੇਣ ਤੋਂ ਇਲਾਵਾ ਹੋਰ ਕੀਤੇ ਜਾ ਰਹੇ ਯਤਨਾਂ ਵਿੱਚ ਪੰਜਾਬੀ ਸਾਹਿਤ (Punjabi Literature) ਦੀ ਡਿਜੀਟਾਈਜੇਸ਼ਨ ਕੀਤਾ ਜਾਣਾ ਸ਼ਾਮਲ ਹੈ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ (Punjabi University Patiala and Patiala Central Library) ਦੇ ਵਿੱਤੀ ਸੰਕਟ ਬਾਰੇ ਵੀ ਚਿੰਤਾ ਜ਼ਾਹਰ ਕੀਤੀ।

ਇਸ ਮੌਕੇ ਪੰਜਾਬ (Punjab) ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਬੇਹਿਸਾਬ ਵਾਧੇ ਤੋਂ ਇਲਾਵਾ ਸਕੂਲਾਂ ਨੇ ਚੰਗੇ ਢਾਂਚੇ ਦੇ ਸਿੱਟੇ ਵਜੋਂ ਅਤੇ ਅਧਿਆਪਕਾਂ ਦੀ ਭਰਤੀ ਆਦਿ ਦੇ ਮੱਦੇਨਜ਼ਰ ਚੰਗੇ ਨਤੀਜੇ ਦਿਖਾਏ ਹਨ।

ਪੰਜਾਬ (Punjab) ਦੇ ਬੱਚਿਆਂ ਦੇ ਸੁਨਹਿਰੀ ਅਤੇ ਸੁਰੱਖਿਅਤ ਭਵਿੱਖ ਲਈ ਮਿਆਰੀ ਸਿੱਖਿਆ ਯਕੀਨੀ ਬਣਾਏ ਜਾਣ ਦੀ ਮਹੱਤਤਾ ਉਤੇ ਜ਼ੋਰ ਦਿੰਦੇ ਹੋਏ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਸਰਵੋਤਮ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਵਰਚੁਅਲ ਪ੍ਰੋਗਰਾਮ (virtual program) ਦੌਰਾਨ ਕਈ ਅਧਿਆਪਕਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਹੋਏ ਹਨ। ਲੁਧਿਆਣਾ ਦੇ ਸਾਹਨੇਵਾਲ ਸਕੂਲ ਦੀ ਪ੍ਰਿੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਬਿਲਕੁਲ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਪ੍ਰਕਿਰਿਆ ਰਾਹੀਂ ਸਿੱਧੀ ਭਰਤੀ ਵਜੋਂ ਜੁਆਇਨ ਕੀਤਾ ਸੀ। ਇਕ ਸਮਾਰਟ ਸਕੂਲ (smart schools) ਵਿੱਚ ਪੰਜਾਬੀ ਅਧਿਆਪਕ (Punjabi Teacher) ਵਜੋਂ ਸੇਵਾਵਾਂ ਦੇ ਰਹੇ ਡਾ.ਜਸਵੰਤ ਰਾਏ ਨੇ ਦੱਸਿਆ ਕਿ ਸਕੂਲਾਂ ਦੇ ਢਾਂਚੇ ਵਿੱਚ ਸੁਧਾਰ ਕੀਤੇ ਜਾਣ ਕਾਰਨ ਵਿਦਿਆਰਥੀਆਂ ਵਿੱਚ ਇਨ੍ਹਾਂ ਪ੍ਰਤੀ ਖਿੱਚ ਵਧੀ ਹੈ ਜਿਨ੍ਹਾਂ ਨੂੰ ਹੁਸ਼ਿਆਰਪੁਰ ਜ਼ਿਲੇ ਤੋਂ ਕਿਤਾਬਾਂ ਪ੍ਰਾਪਤ ਹੋਈਆਂ ਹਨ।

ਤਰਨ ਤਾਰਨ ਦੇ ਇਕ ਸਕੂਲ ਦੀ ਮੁੱਖ ਅਧਿਆਪਕਾ ਜੀਤ ਕੌਰ ਨੇ ਆਪਣੀ ਸੇਵਾ ਹਾਲ ਹੀ ਵਿੱਚ ਰੈਗੂਲਰ ਕੀਤੇ ਜਾਣ (ਉਨ੍ਹਾਂ ਨੂੰ ਮੁੱਢਲੇ ਤੌਰ ਉਤੇ ਆਰਜ਼ੀ ਅਧਿਆਪਕਾ ਵਜੋਂ ਭਰਤੀ ਕੀਤਾ ਗਿਆ ਸੀ) ਨੂੰ ਸੁਫਨਾ ਸੱਚ ਹੋਣਾ ਦੱਸਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਸਰਕਾਰੀ ਸਕੂਲਾਂ ਦਾ ਪੱਧਰ ਅਤੇ ਢਾਂਚਾ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੈ।

ਇਸ ਵਰਚੁਅਲ ਪ੍ਰੋਗਰਾਮ (virtual program) ਦੌਰਾਨ ਸਮਾਰਟ ਸਕੂਲਾਂ (smart schools) ਬਾਰੇ ਇਕ ਵੀਡਿਓ ਵੀ ਦਿਖਾਈ ਗਈ ਜਿਸ ਵਿੱਚ ਪੰਜਾਬ ਵਿੱਚ ਮੌਜੂਦਾ ਸਰਕਾਰ ਦੁਆਰਾ ਸਕੂਲੀ ਪ੍ਰਣਾਲੀ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi Newsਫੇਸਬੁੱਕਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.

Categories: Education News
Tags: government of punjab punjab punjab government punjabi punjabi news

This website uses cookies.