insert-headers-and-footers domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131jetpack domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131schema-and-structured-data-for-wp domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131web-stories domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131wp-smushit domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u800974937/domains/pbtimes.in/public_html/wp-includes/functions.php on line 6131ਆਧੁਨਿਕ ਵਿਧੀਆਂ ਨਾਲ ਯੁਕਤ, ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ (sugarcane cultivators) ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਵਾਲਾ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।
ਇਹ ਗੱਲ ਪੰਜਾਬ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randawa) ਨੇ ਪੰਜਾਬ ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ Gurdaspur) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣ ਸਮੇਂ ਦੀ ਲੋੜ ਹੈ ਕਿਉਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚ ਬਾਹਰ ਕੱਢ ਸਕਣ ਲਈ ਸਭ ਤੋਂ ਜ਼ਿਆਦਾ ਸੰਭਾਵਨਾਵਾਂ ਰੱਖਦੀ ਹੈ।
ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਦੱਸਿਆ ਕਿ ਗੰਨੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਜਿਸ ਦੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਸ ਕੇਂਦਰ ਨੂੰ ਮਨਜ਼ੂਰੀ ਦਿੱਤੀ ਗਈ, ਨਾਲ ਗੰਨੇ ਦੀ ਕਾਸ਼ਤ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ। ਇਹ ਕਦਮ ਫਸਲੀ ਵਿਭਿੰਨਤਾ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ, ਇਸ ਨਾਲ ਕਿਸਾਨ ਗੰਨੇ ਦੀ ਕਾਸ਼ਤ (Sugarcane Cultivators) ਵੱਲ ਮੋੜਾ ਪਾਉਣਗੇ। ਇਸ ਨਾਲ ਸਹਿਕਾਰੀ ਖੰਡ ਮਿੱਲਾਂ ਨੂੰ ਵੀ ਵਧੀਆ ਕਿਸਮ ਦਾ ਗੰਨਾ ਮਿਲੇਗਾ।
ਪੰਜਾਬ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਬੀਜ ਦੀ ਸ਼ੁੱਧਤਾ ਦੀ ਜਾਂਚ ਵਾਸਤੇ ਸ਼ੂਗਰਫੈਡ ਨੇ ਗੰਨਾ ਬੀਜ ਕੇਂਦਰ ਕੋਇੰਬਟੂਰ ਕੋਲੋਂ ਪਿਛਲੇ ਸਾਲ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਖੇਤਰ ਵਿੱਚ ਗੰਨਾ ਕਾਸ਼ਤਕਾਰਾਂ (Sugarcane Cultivators) ਵੱਲੋਂ ਬੀਜੇ ਸੀਓ-0238 ਕਿਸਮ ਦੇ ਗੰਨੇ ਦਾ ਡੀ.ਐਨ.ਏ. ਟੈਸਟ ਕਰਵਾਇਆ ਸੀ। ਡੀ.ਐਨ.ਏ. ਰਿਪੋਰਟਾਂ ਤੋਂ ਪਤਾ ਚੱਲਿਆ ਕਿ ਕਿਸਾਨਾਂ ਵੱਲੋਂ ਵਰਤਿਆ ਗਿਆ ਬੀਜ ਸ਼ੁੱਧ ਨਹੀਂ ਸੀ ਬਲਕਿ ਮਿਸ਼ਰਤ ਕਿਸਮਾਂ ਸਨ ਜਿਸ ਕਾਰਨ ਇਸ ਕਿਸਮ ਦਾ ਸੂਬੇ ਵਿੱਚ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ।
ਇਸੇ ਦੌਰਾਨ ਮੀਟਿੰਗ ਵਿੱਚ ਗਵਰਨਿੰਗ ਕੌਂਸਲ ਨੇ ਇਸ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ Punjab ਸਹਿਕਾਰਤਾ ਮੰਤਰੀ ਜੋ ਕੌਂਸਲ ਦੇ ਚੇਅਰਮੈਨ ਵੀ ਹਨ, ਨੂੰ ਅਧਿਕਾਰਤ ਕੀਤਾ। ਕੌਂਸਲ ਨੇ ਇਹ ਵੀ ਫੈਸਲਾ ਕੀਤਾ ਕਿ ਖੇਤੀਬਾੜੀ ਮਾਹਿਰ ਤੋਂ ਇਲਾਵਾ ਪੰਜਾਬ (Punjab) ਦੇ ਦੋ ਪ੍ਰਸਿੱਧ ਅਗਾਂਹਵਧੂ ਗੰਨਾ ਕਿਸਾਨਾਂ (Sugarcane Cultivators) ਨੂੰ ਗਵਰਨਿੰਗ ਕੌਂਸਲ ਲਈ ਨਾਮਜ਼ਦ ਕੀਤਾ ਜਾਵੇ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ punjab ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਵਸੰਤਾਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦੇ ਡਾਇਰੈਕਟਰ ਜਨਰਲ ਸ਼ਿਵਾਜੀ ਰਾਓ ਦੇਸ਼ਮੁੱਖ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਦੇ ਮੁੱਖ ਗੰਨਾ ਸਲਾਹਕਾਰ ਡਾ.ਰਾਓਸਾਹਿਬ ਡੋਲੇ, ਸ਼ੂਗਰਫੈਡ ਪੰਜਾਬ ਦੇ ਐਮ.ਡੀ. ਪੁਨੀਤ ਗੋਇਲ, ਪੰਜਾਬ ਦੇ ਗੰਨਾ ਕਮਿਸ਼ਨਰ ਗੁਰਵਿੰਦਰ ਸਿੰਘ, ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ, ਸਹਿਕਾਰੀ ਖੰਡ ਮਿੱਲ ਅਜਨਾਲਾ ਦੇ ਜਨਰਲ ਮੈਨੇਜਰ ਕਮ ਕੇਂਦਰ ਦੇ ਕਾਰਜਕਾਰੀ ਡਾਇਰੈਕਟਰ ਸ਼ਿਵਰਾਜਪਾਲ ਸਿੰਘ ਤੇ ਸ਼ੂਗਰਫੈਡ ਦੇ ਜਨਰਲ ਮੈਨੇਜਰ (ਹੈਡ ਕੁਆਰਟਰ) ਕੰਵਲਜੀਤ ਸਿੰਘ ਹਾਜ਼ਰ ਸਨ।
ਨੋਟ: ਆਪਣੇ ਵਿਚਾਰ ਅੱਤੇ ਸੁਝਾਅ ਦੇਣ ਲਈ ਕੰਮੈਂਟ ਕਰੋ, ਚੰਗਾ ਲੱਗੇ ਤਾਂ ਲਾਇਕ ਵੀ ਕਰੋ। ਪੰਜਾਬੀ ਵਿੱਚ ਹੋਰ ਤਾਜ਼ਾ ਜਾਣਕਾਰੀ ਅੱਤੇ ਖਬਰਾਂ (latest Punjabi News) ਫੇਸਬੁੱਕ, ਟਵਿੱਟਰ ਅੱਤੇ ਇੰਸਤਾਗ੍ਰਾਮ ਤੇ ਫ਼ੋੱਲੋ ਕਰੋ। ਇਹ ਸਾਰੀ ਸੂਚਨਾ ਵੱਖ ਵੱਖ ਖਬਰਾਂ ਤੋਂ ਇਕੱਠੀ ਕੀਤੀ ਗਈ ਹੈ, ਜੋ ਭਵਿੱਖ ਵਿੱਚ ਸਹੀ ਜਾਂ ਗ਼ਲਤ ਸਾਬਤ ਹੋ ਸਕਦੇ ਹਨ। ਹੋਰ ਲੇਖ ਪੜ੍ਹਨ ਲਈ ਇਸ ਲਿੰਕ ਤੇ ਜਾਉ। Follow on social media for daily punjab news.
NewsThis website uses cookies.